ਦਾ ਐਡੀਟਰ ਨਿਊਜ਼, ਚੰਡੀਗੜ੍ਹ —– ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਲੀ ਨੂੰ ਜਾ ਰਹੇ ਹਰਿਆਣਾ ਦੇ ਬਾਰਡਰਾਂ ‘ਤੇ ਬੈਠੇ ਪੰਜਾਬ ਦੇ ਕਿਸਾਨਾਂ ‘ਤੇ ਹਰਿਆਣਾ ਪੁਲਿਸ ਵੱਲੋਂ ਦਰਜ ਕੀਤੇ ਜਾ ਰਹੇ ਝੂਠੇ ਮੁਕੱਦਮਿਆਂ ‘ਚ ਮਦਦ ਦੇਣ ਦਾ ਐਲਾਨ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਹਾ ਗਿਆ ਹੈ ਕਿ ਕਿਸਾਨ ਸੰਘਰਸ਼ ਵਿੱਚ ਲਾਪਤਾ ਜਾਂ ਜਿੰਨ੍ਹਾਂ ਕਿਸਾਨਾਂ ‘ਤੇ ਹਰਿਆਣਾ ਸਰਕਾਰ ਵੱਲੋਂ ਝੂਠਾ ਮੁਕੱਦਮਾ ਦਰਜ ਕੀਤਾ ਗਿਆ ਹੈ। ਉਹਨਾਂ ਦੀ ਮੁਫ਼ਤ ਕਾਨੂੰਨੀ ਮੱਦਦ ਲਈ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਲੀਗਲ ਸੈੱਲ ਵਚਨਬੱਧ ਹੈ । ਕਿਸਾਨਾਂ ਵੀਰਾਂ ਨੂੰ ਕਾਨੂੰਨੀ ਮੱਦਦ ਮੁਫ਼ਤ ਦਿੱਤੀ ਜਾਵੇਗੀ ।

ਪੀੜਤ ਪਰਿਵਾਰ ਹੇਠ ਦਿੱਤੇ ਨੰਬਰਾਂ ‘ਤੇ ਸੰਪਰਕ ਕਰਨ –
0172-2639256
08054200007
09878700915
ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਪੰਜਾਬ ਅਤੇ ਹਰਿਆਣਾ ਹਾਈਕੋਰਟ, ਮੁੱਖ ਬੁਲਾਰੇ ਸ਼੍ਰੋਮਣੀ ਅਕਾਲੀ ਦਲ ਅਤੇ ਪ੍ਰਧਾਨ ਲੀਗਲ ਵਿੰਗ, ਸ਼੍ਰੋਮਣੀ ਅਕਾਲੀ ਦਲ