ਦਾ ਐਡੀਟਰ ਨਿਊਜ਼, ਨਵੀਂ ਦਿੱਲੀ —– ਅਮਰੀਕਾ ‘ਚ ਨਾਮੀ ਭਾਰਤੀ ਕਲਾਸੀਕਲ ਡਾਂਸਰ ਅਮਰਨਾਥ ਘੋਸ਼ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਬੀਤੇਂ ਦਿਨੀ ਮੰਗਲਵਾਰ ਨੂੰ 27 ਫਰਵਰੀ ਦੀ ਸ਼ਾਮ ਨੂੰ, ਸੇਂਟ ਲੁਈਸ, ਮਿਸੂਰੀ ਸੂਬੇ ਦੇ ਵਿੱਚ ਉਸ ਦੀ ਹੱਤਿਆ ਕਰ ਦਿੱਤੀ ਗਈ ਹੈ। ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਉਹ ਸ਼ਾਮ ਨੂੰ ਸੈਰ ਕਰ ਰਿਹਾ ਸੀ ਤਾਂ ਅਣਪਛਾਤੇ ਹਮਲਾਵਰਾਂ ਨੇ ਅਚਾਨਕ ਉਸ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
My friend #Amarnathghosh was shot & killed in St louis academy neigbourhood, US on tuesday evening.
Only child in the family, mother died 3 years back. Father passed away during his childhood.
Well the reason , accused details everything are not revealed yet or perhaps no one…
— Devoleena Bhattacharjee (@Devoleena_23) March 1, 2024

ਭਾਰਤੀ ਮੂਲ ਦੀ ਟੀਵੀ ਅਦਾਕਾਰਾ ਦੇਵੋਲੀਨਾ ਭੱਟਾਚਾਰਜੀ ਨੇ ਆਪਣੇ ਸੋਸ਼ਲ ਮੀਡੀਆ ’ਤੇ ਇਹ ਗੱਲ ਸਾਂਝੀ ਕੀਤੀ ਹੈ। ਮਸ਼ਹੂਰ ਟੀਵੀ ਅਦਾਕਾਰਾ ਦੇਵੋਲੀਨਾ ਭੱਟਾਚਾਰਜੀ ਨੇ ਆਪਣੇ ਦੋਸਤ ਅਤੇ ਡਾਂਸਰ ਅਮਰਨਾਥ ਘੋਸ਼ ਦੀ ਮ੍ਰਿਤਕ ਦੇਹ ਵਾਪਸ ਲਿਆਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਤੋਂ ਮਦਦ ਮੰਗੀ ਹੈ।
ਅਮਰਨਾਥ ਘੋਸ਼ ਪੱਛਮੀ ਬੰਗਾਲ ਦੇ ਕੋਲਕਾਤਾ ਦਾ ਰਹਿਣ ਵਾਲਾ ਸੀ। ਉਹ ਸੇਂਟ ਲੁਈਸ ਵਿੱਚ ਵਾਸ਼ਿੰਗਟਨ ਯੂਨੀਵਰਸਿਟੀ ਵਿੱਚ ਪੜ੍ਹਨ ਲਈ ਗਿਆ ਸੀ ਅਤੇ ਪੀ.ਐੱਚ.ਡੀ. ਕਰ ਰਿਹਾ ਸੀ। ਅਮਰਨਾਥ ਘੋਸ਼ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।