ਦਾ ਐਡੀਟਰ ਨਿਊਜ਼, ਚੰਡੀਗੜ੍ਹ ——– ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 9 ਮਾਰਚ 2023 ਨੂੰ ਦਿਨ ਸ਼ਨੀਵਾਰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਅਹਿਮ ਫੈਸਲੇ ਲੈ ਸਕਦੀ ਹੈ। ਸ਼ਨੀਵਾਰ ਨੂੰ ਛੁੱਟੀ ਵਾਲੇ ਦਿਨ ਬੁਲਾਈ ਗਈ ਇਹ ਕੈਬਨਿਟ ਮੀਟਿੰਗ ਦੇ ਬਾਰੇ ਨੋਟੀਫਿਕੇਸ਼ਨ ‘ਚ ਕੋਈ ਜਾਣਕਾਰੀ ਨਹੀਂ ਸਾਂਝੀ ਕੀਤੀ ਗਈ, ਪਰ ਲੱਗ ਰਿਹਾ ਹੈ ਕਿ ਇਸ ਕੈਬਨਿਟ ਮੀਟਿੰਗ ‘ਚ ਕਿ ਵੱਡੇ ਫੈਸਲੇ ਲਏ ਜਾ ਸਕਦੇ ਹਨ।
