ਕੋਰੋਨਾ ਮਹਾਂਮਾਰੀ ਬਾਰੇ ਅਫ਼ਵਾਹਾਂ ਫੈਲਾਉਣ ਵਾਲੇ ਪੁਲਿਸ ਨੇ ਧਰੇ
ਪਟਿਆਲਾ-ਪਟਿਆਲਾ ਪੁਲਿਸ ਨੇ ਆਮ ਲੋਕਾਂ ਦੇ ਮਨਾਂ ‘ਚ ਕੋਰੋਨਾ ਮਹਾਂਮਾਰੀ ਅਤੇ ਕੋਰੋਨਾ ਯੋਧਿਆਂ ਬਾਰੇ ਭਰਮ ਪੈਦਾ ਕਰਨ ਅਤੇ ਅਫ਼ਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਅਜਿਹੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨਾਂ ਨੇ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ‘ਤੇ ਵੀਡੀਓ ਅਤੇ ਪੋਸਟਾਂ ਅਪਲੋਡ ਕਰਕੇ ਗ਼ਲਤ ਪ੍ਰਚਾਰ ਕੀਤਾ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਵਿਕਰਮਜੀਤ ਦੁੱਗਲ ਨੇ ਕਿਹਾ ਕਿ ਸੋਸ਼ਲ ਮੀਡੀਆ ਦੀ ਵਰਤੋਂ ਕਰਕੇ ਕੋਰੋਨਾ ਮਹਾਂਮਾਰੀ ਸਬੰਧੀਂ ਭਰਮ ਭੁਲੇਖੇ ਪੈਦਾ ਕਰਨ ਅਤੇ ਅਫ਼ਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਐਸ.ਐਸ.ਪੀ. ਨੇ ਦੱਸਿਆ ਕਿ ਥਾਣਾ ਤ੍ਰਿਪੜੀ ਵਿਖੇ ਆਈ.ਪੀ.ਸੀ. ਦੀ ਧਾਰਾ 188 ਅਤੇ ਆਫ਼ਤ ਪ੍ਰਬੰਧਨ ਐਕਟ ਦੀ ਧਾਰਾ 54 ਤਹਿਤ ਦਰਜ ਕੀਤੇ ਗਏ ਪਹਿਲੇ ਮਾਮਲੇ ‘ਚ ਗਰੀਸ਼ ਭੱਟ ਪੁੱਤਰ ਪਰਮਾਨੰਦ ਭੱਟ ਵਾਸੀ ਰਣਜੀਤ ਨਗਰ ਨੂੰ ਨਾਮਜਦ ਕੀਤਾ ਗਿਆ ਹੈ। ਇਸ ਵਿਅਕਤੀ ਨੇ ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਅਪਲੋਡ ਕਰਕੇ ਕੋਰੋਨਾ ਮਹਾਂਮਾਰੀ ਅਤੇ ਡਾਕਟਰਾਂ ਅਤੇ ਕੋਰੋਨਾ ਯੋਧਿਆਂ ਬਾਰੇ ਝੂਠੇ ਦੋਸ਼ ਲਗਾਉਂਦਿਆਂ ਕਾਫ਼ੀ ਭਰਮ ਭੁਲੇਖੇ ਪੈਦਾ ਕਰਦੇ ਹੋਏ ਅਫ਼ਵਾਹਾਂ ਫੈਲਾਈਆਂ ਸਨ। ਪੁਲਿਸ ਨੇ ਇਸ ਨੂੰ ਗ੍ਰਿਫ਼ਤਾਰ ਕਰਕੇ ਇਸਦਾ ਫੋਨ ਆਦਿ ਜਬਤ ਕਰ ਲਿਆ ਹੈ। ਦੁੱਗਲ ਨੇ ਹੋਰ ਦੱਸਿਆ ਕਿ ਇਸੇ ਤਰਾਂ ਥਾਣਾ ਸਿਵਲ ਲਾਈਨਜ ਵਿਖੇ ਆਈ.ਪੀ.ਸੀ. ਦੀ ਧਾਰਾ 188 ਅਤੇ ਆਫ਼ਤ ਪ੍ਰਬੰਧਨ ਐਕਟ ਦੀ ਧਾਰਾ 54 ਤਹਿਤ ਦਰਜ ਕੀਤੇ ਗਏ ਪਹਿਲੇ ਮਾਮਲੇ ‘ਚ ਸਰਬਜੋਤ ਸਿੰਘ ਸੋਨੂ ਪੁੱਤਰ ਘੁਲਵਿੰਦਰ ਸਿੰਘ ਵਾਸੀ ਗੋਬਿੰਦ ਨਗਰ ਨੂੰ ਨਾਮਜਦ ਕਰਦੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨੇ ਪਟਿਆਲਾ ਦੇ ਇਕ ਫੇਸਬੁਕ ਗਰੁੱਪ ਵਿੱਚ ਪੋਸਟ ਪਾ ਕੇ ਪਿੰਡਾਂ ਵਿੱਚ ਕੋਵਿਡ-19 ਦੇ ਟੈਸਟ ਕਰਨ ਲਈ ਸੈਂਪਲ ਲੈਣ ਅਤੇ ਕੋਵਿਡ ਬਾਰੇ ਪ੍ਰਚਾਰ ਕਰਨ ਜਾਂਦੀਆਂ ਸਿਹਤ ਵਿਭਾਗ ਦੀਆਂ ਟੀਮਾਂ ਅਤੇ ਕੋਰੋਨਾ ਯੋਧਿਆਂ ਬਾਰੇ ਭਰਮ ਭੁਲੇਖੇ ਪੈਦਾ ਕਰਕੇ ਅਫ਼ਵਾਹਾਂ ਫੈਲਾਈਆਂ ਸਨ। ਇਨ•ਾਂ ਦੋਵਾਂ ਮਾਮਲਿਆਂ ਦੀ ਜਾਂਚ ਡੀ.ਐਸ.ਪੀ. ਸਿਟੀ-2 ਸੌਰਵ ਜਿੰਦਲ ਕਰ ਰਹੇ ਹਨ।