ਦਾ ਐਡੀਟਰ ਨਿਊਜ਼, ਚੰਡੀਗੜ੍ਹ ———– ਹਰਿਆਣਾ ਦੇ ਹਿਸਾਰ ਤੋਂ ਸੰਸਦ ਮੈਂਬਰ ਬ੍ਰਿਜੇਂਦਰ ਸਿੰਘ ਨੇ ਭਾਜਪਾ ਛੱਡ ਦਿੱਤੀ ਹੈ। ਐਤਵਾਰ ਨੂੰ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਆਪਣੇ ਅਸਤੀਫੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੈਂ ਸਿਆਸੀ ਕਾਰਨਾਂ ਕਰਕੇ ਭਾਜਪਾ ਛੱਡ ਰਿਹਾ ਹਾਂ।
ਹਿਸਾਰ ਤੋਂ ਭਾਜਪਾ ਦੇ ਸੰਸਦ ਮੈਂਬਰ ਚੌਧਰੀ ਬ੍ਰਿਜੇਂਦਰ ਸਿੰਘ ਨੇ ਸੋਸ਼ਲ ਮੀਡੀਆ (ਐਕਸ) ‘ਤੇ ਆਪਣੇ ਅਸਤੀਫੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਐਕਸ ‘ਤੇ ਲਿਖਿਆ ਕਿ ‘ਮੈਂ ਸਿਆਸੀ ਕਾਰਨਾਂ ਕਰਕੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਮੈਨੂੰ ਹਿਸਾਰ ਤੋਂ ਸੰਸਦ ਮੈਂਬਰ ਵਜੋਂ ਸੇਵਾ ਕਰਨ ਦਾ ਮੌਕਾ ਦੇਣ ਲਈ ਮੈਂ ਪਾਰਟੀ, ਰਾਸ਼ਟਰੀ ਪ੍ਰਧਾਨ ਜੇਪੀ ਨੱਡਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦਾ ਧੰਨਵਾਦ ਕਰਦਾ ਹਾਂ।